305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi
Punjabi Muhavare

ਪੰਜਾਬ, ਜਿਸ ਨੂੰ ਅਕਸਰ "ਪੰਜ ਦਰਿਆਵਾਂ ਦੀ ਧਰਤੀ" ਕਿਹਾ ਜਾਂਦਾ ਹੈ, ਸਿਰਫ਼ ਇੱਕ ਭੂਗੋਲਿਕ ਹਸਤੀ ਹੀ ਨਹੀਂ, ਸਗੋਂ ਜੀਵੰਤ ਪਰੰਪਰਾਵਾਂ, ਅਮੀਰ ਇਤਿਹਾਸ ਅਤੇ ਨਿੱਘ ਅਤੇ ਬੁੱਧੀ ਨਾਲ ਗੂੰਜਦੀ ਭਾਸ਼ਾ ਨਾਲ ਸ਼ਿੰਗਾਰਿਆ ਇੱਕ ਸੱਭਿਆਚਾਰਕ ਭੰਡਾਰ ਹੈ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਮਨਮੋਹਕ ਪਹਿਲੂ 'ਮੁਹਾਵਰੇ' ਜਾਂ ਮੁਹਾਵਰੇ ਦੀ ਵਿਆਪਕ ਵਰਤੋਂ ਹੈ ਜੋ ਜ਼ਿੰਦਗੀ ਦੇ ਸਾਰ ਅਤੇ ਇਸ ਦੇ ਅਣਗਿਣਤ ਅਨੁਭਵਾਂ ਨੂੰ ਖੂਬਸੂਰਤੀ ਨਾਲ ਸਮੇਟਦੇ ਹਨ। ਪੰਜਾਬੀ ਮੁਹਾਵਰੇ ਰੰਗ-ਬਿਰੰਗੇ ਧਾਗਿਆਂ ਵਾਂਗ ਨਿੱਤ ਦੀਆਂ ਗੱਲਾਂ-ਬਾਤਾਂ ਦੇ ਤਾਣੇ-ਬਾਣੇ ਨੂੰ ਬੁਣਦੇ ਹੋਏ, ਭਾਸ਼ਾ ਵਿੱਚ ਡੂੰਘਾਈ ਅਤੇ ਪਰਤ ਜੋੜਦੇ ਹਨ।ਪੰਜਾਬੀ ਮੁਹਾਵਰੇ ਨਾ ਸਿਰਫ਼ ਭਾਸ਼ਾ ਵਿੱਚ ਕਾਵਿ-ਸੁਭਾਅ ਨੂੰ ਜੋੜਦੇ ਹਨ ਸਗੋਂ ਡੂੰਘੀ ਸੱਭਿਆਚਾਰਕ ਸੂਝ ਵੀ ਰੱਖਦੇ ਹਨ। ਉਹ ਪੰਜਾਬੀ ਸੱਭਿਆਚਾਰ ਵਿੱਚ ਸ਼ਾਮਲ ਲਚਕੀਲੇਪਣ, ਹਾਸੇ-ਮਜ਼ਾਕ ਅਤੇ ਵਿਹਾਰਕਤਾ ਦਾ ਪ੍ਰਮਾਣ ਹਨ। ਜਿਸ ਤਰ੍ਹਾਂ ਨਦੀਆਂ ਧਰਤੀ ਵਿੱਚੋਂ ਵਗਦੀਆਂ ਹਨ, ਉਸੇ ਤਰ੍ਹਾਂ ਇਹ ਮੁਹਾਵਰੇ ਗੱਲਬਾਤ ਰਾਹੀਂ ਲੋਕਾਂ ਨੂੰ ਆਪਣੀਆਂ ਜੜ੍ਹਾਂ ਅਤੇ ਪਰੰਪਰਾਵਾਂ ਨਾਲ ਜੋੜਦੇ ਹਨ। ਆਓ ਇਸ ਭਾਸ਼ਾਈ ਖਜ਼ਾਨੇ ਦੀ ਖੋਜ ਕਰੀਏ ਅਤੇ ਉਨ੍ਹਾਂ ਦੇ ਅਰਥਾਂ ਸਮੇਤ ਕੁਝ ਪੰਜਾਬੀ ਮੁਹਾਵਰੇ ਦੀ ਪੜਚੋਲ ਕਰੀਏ।
Table of Contents
‌ਪੰਜਾਬੀ ਮੁਹਾਵਰੇ | Punjabi Muhavare with Meanings and Sentences in Punjabi Language for Class 9, Class 10 ਅਤੇ Class 12
‌‘ਓ’ ਅੱਖਰ ਦੇ ਪੰਜਾਬੀ ਵਿੱਚ 25 ਮੁਹਾਵਰੇ ਹਨ ਜਿਨਦਾ ਅਰਥ ਤੇ ਵਾਕ-ਵਿਚਾਰ ਨੀਚੇ ਦਿੱਤਾ ਗਿਆ ਹੈ: | Udaa Muhavare in Punjabi with Meaning
‌‘ਅ’ ਅੱਖਰ ਦੇ ਪੰਜਾਬੀ ਵਿੱਚ 23 ਮੁਹਾਵਰੇ ਹਨ ਜਿਨਦਾ ਅਰਥ ਤੇ ਵਾਕ-ਵਿਚਾਰ ਨੀਚੇ ਦਿੱਤਾ ਗਿਆ ਹੈ: | Eda Akhar toh Muhavare in Punjabi with Meaning
‌‘ੲ’ ਅੱਖਰ ਦੇ ਪੰਜਾਬੀ ਵਿੱਚ 10 ਮੁਹਾਵਰੇ ਹਨ ਜਿਨਦਾ ਅਰਥ ਤੇ ਵਾਕ-ਵਿਚਾਰ ਨੀਚੇ ਦਿੱਤਾ ਗਿਆ ਹੈ: | Edi Akhar toh Muhavare in Punjabi with Meaning
‌‘ਸ’ ਅੱਖਰ ਦੇ ਪੰਜਾਬੀ ਵਿੱਚ 15 ਮੁਹਾਵਰੇ ਹਨ ਜਿਨਦਾ ਅਰਥ ਤੇ ਵਾਕ-ਵਿਚਾਰ ਨੀਚੇ ਦਿੱਤਾ ਗਿਆ ਹੈ: | Sassa Akhar toh Muhavare in Punjabi with Meaning
‌‘ਹ’ ਅੱਖਰ ਦੇ ਪੰਜਾਬੀ ਵਿੱਚ 35 ਮੁਹਾਵਰੇ। Hahha Muhavare in Punjabi with Meaning
‌‘ਕ’ ਅੱਖਰ ਦੇ ਪੰਜਾਬੀ ਵਿੱਚ 34 ਮੁਹਾਵਰੇ। Kakka Muhavare in Punjabi with Meaning
‌‘ਖ’ ਅੱਖਰ ਦੇ ਪੰਜਾਬੀ ਵਿੱਚ 12 ਮੁਹਾਵਰੇ। Khakka Muhavare in Punjabi with Meaning
‌‘ਗ ‘ ਅੱਖਰ ਦੇ ਪੰਜਾਬੀ ਵਿੱਚ 13 ਮੁਹਾਵਰੇ। Gagga Muhavare in Punjabi with Meaning
‌‘ਘ’ ਅੱਖਰ ਦੇ ਪੰਜਾਬੀ ਵਿੱਚ 10 ਮੁਹਾਵਰੇ। Ghagga Muhavare in Punjabi with Meaning

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

305+ Punjabi Muhavare - Muhavare In Punjabi - ਪੰਜਾਬੀ ਮੁਹਾਵਰੇ - Idioms In Punjabi

ਮੁਹਾਵਰਿਆਂ ਦੀ ਵਾਕਾਂ ਵਿਚ ਵਰਤੋਂ

1. ਉਂਗਲਾਂ ‘ਤੇ ਨਚਾਉਣਾ (ਵੱਸ ਵਿਚ ਕਰਨਾ) – ਗੀਤਾ ਇੰਨੀ ਚੁਸਤ-ਚਲਾਕ ਹੈ ਕਿ ਆਪਣੀ ਨੂੰਹ ਨੂੰ ਉਂਗਲਾਂ ‘ਤੇ ਨਚਾਉਂਦੀ ਹੈ ।
2. ਉਸਤਾਦੀ ਕਰਨੀ (ਚਲਾਕੀ ਕਰਨੀ) – ਮਹਿੰਦਰ ਬਹੁਤ ਚਲਾਕ ਮੁੰਡਾ ਹੈ । ਉਹ ਹਰ ਇਕ ਨਾਲ ਉਸਤਾਦੀ ਕਰ ਜਾਂਦਾ ਹੈ ।
3. ਉੱਲੂ ਸਿੱਧਾ ਕਰਨਾ (ਆਪਣਾ ਸੁਆਰਥ ਪੂਰਾ ਕਰਨਾ) – ਅੱਜ-ਕਲ੍ਹ ਆਪੋ-ਧਾਪੀ ਦੇ ਜ਼ਮਾਨੇ ਵਿਚ ਹਰ ਕੋਈ ਆਪਣਾ ਹੀ ਉੱਲੂ ਸਿੱਧਾ ਕਰਦਾ ਹੈ ।
4. ਉੱਨੀ-ਇੱਕੀ ਦਾ ਫ਼ਰਕ (ਬਹੁਤ ਥੋੜਾ ਜਿਹਾ ਫ਼ਰਕ) – ਦੋਹਾਂ ਭਰਾਵਾਂ ਦੀ ਸ਼ਕਲ ਵਿਚ ਉੱਨੀ-ਇੱਕੀ ਦਾ ਹੀ ਫ਼ਰਕ ਹੈ ।ਉਂਝ ਦੋਵੇਂ ਇੱਕੋ ਜਿਹੇ ਲਗਦੇ ਹਨ ।
5. ਉੱਲੂ ਬੋਲਣੇ (ਸੁੰਨ-ਮਸਾਣ ਛਾ ਜਾਣੀ) – ਜਦੋਂ ਪਾਕਿਸਤਾਨ ਬਣਿਆ, ਤਾਂ ਉਜਾੜ ਪੈਣ ਨਾਲ ਕਈ ਪਿੰਡਾਂ ਵਿਚ ਉੱਲੂ ਬੋਲਣ ਲੱਗ ਪਏ ।
6. ਉੱਚਾ-ਨੀਵਾਂ ਬੋਲਣਾ (ਨਿਰਾਦਰ ਕਰਨਾ) – ਤੁਹਾਨੂੰ ਆਪਣੇ ਮਾਪਿਆਂ ਸਾਹਮਣੇ ਉੱਚਾਨੀਵਾਂ ਨਹੀਂ ਬੋਲਣਾ ਚਾਹੀਦਾ ।
7. ਉੱਸਲਵੱਟੇ ਭੰਨਣੇ (ਪਾਸੇ ਮਾਰਨਾ) – ਅੱਜ ਸਾਰੀ ਰਾਤ ਉੱਸਲਵੱਟੇ ਭੰਨਦਿਆਂ ਹੀ ਬੀਤੀ, . ਰਤਾ ਨੀਂਦ ਨਹੀਂ ਆਈ ।
8. ਅੱਖਾਂ ਵਿਚ ਰੜਕਣਾ (ਭੈੜਾ ਲਗਣਾ) – ਜਦੋਂ ਦੀ ਉਸ ਨੇ ਕਚਹਿਰੀ ਵਿਚ ਮੇਰੇ ਖ਼ਿਲਾਫ ਝੂਠੀ ਗੁਆਹੀ ਦਿੱਤੀ ਹੈ, ਉਹ ਮੇਰੀਆਂ ਅੱਖਾਂ ਵਿਚ ਰੜਕਦਾ ਹੈ ।
9. ਅਸਮਾਨ ਸਿਰ ‘ਤੇ ਚੁੱਕਣਾ (ਇੰਨਾ ਰੌਲਾ ਪਾਉਣਾ ਕਿ ਕੁੱਝ ਸੁਣਾਈ ਹੀ ਨਾ ਦੇਵੇ) – ਤੁਸੀਂ ਤਾਂ ਆਪਣੀ ਕਾਵਾਂ-ਰੌਲੀ ਨਾਲ ਅਸਮਾਨ ਸਿਰ ‘ਤੇ ਚੁੱਕਿਆ ਹੋਇਆ ਹੈ, ਦੁਸਰੇ ਦੀ ਕੋਈ ਗੱਲ ਸੁਣਨ ਹੀ ਨਹੀਂ ਦਿੰਦੇ ।
10. ਅੱਖਾਂ ਚੁਰਾਉਣਾ (ਸ਼ਰਮਿੰਦਗੀ ਮਹਿਸੂਸ ਕਰਨੀ) – ਜਦੋਂ ਮੈਂ ਉਸ ਦੀਆਂ ਕਰਤੂਤਾਂ ਦਾ ਭਾਂਡਾ ਭੰਨ ਰਿਹਾ ਸੀ, ਤਾਂ ਉਹ ਵੀ ਉੱਥੇ ਨੀਵੀਂ ਪਾ ਕੇ ਬੈਠਾ ਸੀ, ਪਰ ਮੇਰੇ ਵਲ ਅੱਖਾਂ ਚੁਰਾ ਕੇ ਜ਼ਰੂਰ ਦੇਖ ਲੈਂਦਾ ਸੀ ।
11. ਅੱਖਾਂ ਉੱਤੇ ਬਿਠਾਉਣਾ (ਆਦਰ-ਸਤਿਕਾਰ ਕਰਨਾ) – ਪੰਜਾਬੀ ਲੋਕ ਘਰ ਆਏਂ ਪ੍ਰਾਹੁਣੇ ਨੂੰ ਅੱਖਾਂ ਉੱਤੇ ਬਿਠਾ ਲੈਂਦੇ ਹਨ।
12. ਅੰਗੂਠਾ ਦਿਖਾਉਣਾ (ਇਨਕਾਰ ਕਰਨਾ, ਸਾਥ ਛੱਡ ਦੇਣਾ) – ਮਤਲਬੀ ਮਿੱਤਰ ਔਖੇ ਸਮੇਂ ਵਿਚ ਅੰਗੂਠਾ ਦਿਖਾ ਜਾਂਦੇ ਹਨ ।
13. ਅੰਗ ਪਾਲਣਾ (ਸਾਥ ਦੇਣਾ) – ਸਾਨੂੰ ਮੁਸ਼ਕਿਲ ਸਮੇਂ ਆਪਣੇ ਮਿੱਤਰਾਂ ਦਾ ਅੰਗ ਪਾਲਣਾ ਚਾਹੀਦਾ ਹੈ ।
14. ਅਕਲ ਦਾ ਵੈਰੀ (ਮੂਰਖ) – ਸੁਰਜੀਤ ਤਾਂ ਅਕਲ ਦਾ ਵੈਰੀ ਹੈ, ਕਦੇ ਕੋਈ ਸਮਝਦਾਰੀ ਦੀ ਗੱਲ ਨਹੀਂ ਕਰਦਾ ।
15. ਅੱਖਾਂ ਮੀਟ ਜਾਣਾ (ਮਰ ਜਾਣਾ) – ਕਲ੍ਹ ਜਸਬੀਰ ਦੇ ਬਾਬਾ ਜੀ ਲੰਮੀ ਬਿਮਾਰੀ ਪਿੱਛੋਂ ਅੱਖਾਂ ਮੀਟ ਗਏ ।
16. ਅੱਖਾਂ ਵਿਚ ਘੱਟਾ ਪਾਉਣਾ (ਧੋਖਾ ਦੇਣਾ) – ਠੱਗਾਂ ਨੇ ਉਸ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਉਸ ਤੋਂ 50,000 ਰੁਪਏ ਠਗ ਲਏ ।
17. ਅੱਖਾਂ ਫੇਰ ਲੈਣਾ (ਮਿੱਤਰਤਾ ਛੱਡ ਦੇਣੀ) – ਤੂੰ ਜਿਨ੍ਹਾਂ ਬੰਦਿਆਂ ਨੂੰ ਅੱਜ ਆਪਣੇ ਸਮਝੀ ਬੈਠਾ ਹੈਂ, ਇਹ ਤੈਨੂੰ ਮੁਸ਼ਕਿਲ ਵਿਚ ਫਸਾ ਕੇ ਆਪ ਅੱਖਾਂ ਫੇਰ ਲੈਣਗੇ ।
18. ਅੱਡੀ ਚੋਟੀ ਦਾ ਜ਼ੋਰ ਲਾਉਣਾ (ਪੂਰਾ ਜ਼ੋਰ ਲਾਉਣਾ) – ਕੁਲਵਿੰਦਰ ਨੇ ਡੀ. ਐੱਸ. ਪੀ. ਭਰਤੀ ਹੋਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ, ਪਰ ਗੱਲ ਨਾ ਬਣੀ ।
19. ਅਲਖ ਮੁਕਾਉਣੀ (ਜਾਨੋ ਮਾਰ ਦੇਣਾ) – ਅਜੀਤ ਸਿੰਘ ਸੰਧਾਵਾਲੀਏ ਨੇ ਤਲਵਾਰ ਦੇ ਇੱਕੋ ਵਾਰ ਨਾਲ ਰਾਜੇ ਧਿਆਨ ਸਿੰਘ ਦੀ ਅਲਖ ਮੁਕਾ ਦਿੱਤੀ ।
20. ਇਕ ਅੱਖ ਨਾਲ ਦੇਖਣਾ (ਸਭ ਨੂੰ ਇੱਕੋ ਜਿਹਾ ਸਮਝਣਾ) – ਮਹਾਰਾਜਾ ਰਣਜੀਤ ਸਿੰਘ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਇਕ ਅੱਖ ਨਾਲ ਦੇਖਦਾ ਸੀ ।
21. ਈਦ ਦਾ ਚੰਦ ਹੋਣਾ (ਬਹੁਤ ਦੇਰ ਬਾਅਦ ਮਿਲਣਾ) – ਮਨਜੀਤ ਤੂੰ ਤਾਂ ਈਦ ਦਾ ਚੰਦ ਹੋ ਗਿਆ ਏ ।
22. ਈਨ ਮੰਨਣੀ (ਹਾਰ ਮੰਨਣੀ) – ਸ਼ਿਵਾ ਜੀ ਨੇ ਔਰੰਗਜ਼ੇਬ ਦੀ ਈਨ ਨਾ ਮੰਨੀ ।
23. ਇੱਟ ਨਾਲ ਇੱਟ ਖੜਕਾਉਣੀ ; ਇੱਟ-ਇੱਟ ਕਰਨਾ (ਤਬਾਹ ਕਰ ਦੇਣਾ) – ਨਾਦਰਸ਼ਾਹ ਨੇ ਦਿੱਲੀ ਦੀ ਇੱਟ ਨਾਲ ਇੱਟ ਖੜਕਾ ਦਿੱਤੀ ।
24. ਇਕ-ਮੁੱਠ ਹੋਣਾ (ਏਕਤਾ ਹੋ ਜਾਣੀ) – ਸਾਨੂੰ ਵਿਦੇਸ਼ੀ ਹਮਲੇ ਦਾ ਟਾਕਰਾ ਇਕ-ਮੁੱਠ ਹੋ ਕੇ ਕਰਨਾ ਚਾਹੀਦਾ ਹੈ ।
25. ਇੱਟ ਕੁੱਤੇ ਦਾ ਵੈਰ (ਪੱਕਾ ਵੈਰ, ਬਹੁਤੀ ਦੁਸ਼ਮਣੀ) – ਪਹਿਲਾਂ ਤਾਂ ਦੋਹਾਂ ਗੁਆਂਢੀਆਂ ਵਿਚ ਬਥੇਰਾ ਪਿਆਰ ਸੀ ਪਰ ਅੱਜ-ਕਲ੍ਹ ਇੱਟ ਕੁੱਤੇ ਦਾ ਵੈਰ ਹੈ ।
26. ਸਿਰ ‘ਤੇ ਪੈਣੀ (ਕੋਈ ਔਕੜ ਆ ਪੈਣੀ) – ਰਮੇਸ਼ ਦੇ ਪਿਤਾ ਦੀ ਮੌਤ ਤੋਂ ਬਾਅਦ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਸਿਰ ‘ਤੇ ਪੈ ਗਈ ।
27. ਸਿਰੋਂ ਪਾਣੀ ਲੰਘਣਾ (ਹੱਦ ਹੋ ਜਾਣੀ) – ਮੈਂ ਤੇਰੀਆਂ ਵਧੀਕੀਆਂ ਬਹੁਤ ਸਹੀਆਂ ਹਨ, ਪਰ ਹੁਣ ਸਿਰੋਂ ਪਾਣੀ ਲੰਘ ਚੁੱਕਾ ਹੈ, ਮੈਂ ਹੋਰ ਨਹੀਂ ਸਹਿ ਸਕਦਾ ।
28. ਸਿਰ ਧੜ ਦੀ ਬਾਜ਼ੀ ਲਾਉਣਾ (ਮੌਤ ਦੀ ਪਰਵਾਹ ਨਾ ਕਰਨੀ) – ਸਭਰਾਵਾਂ ਦੇ ਮੈਦਾਨ ਵਿਚ ਸਿੱਖ ਫ਼ੌਜ ਸਿਰ ਧੜ ਦੀ ਬਾਜ਼ੀ ਲਾ ਕੇ ਲੜੀ।
29. ਸੱਤੀਂ ਕੱਪੜੀਂ ਅੱਗ ਲੱਗਣੀ (ਬਹੁਤ ਗੁੱਸੇ ਵਿਚ ਆਉਣਾ) – ਉਸ ਦੀ ਝੂਠੀ ਤੁਹਮਤ ਸੁਣ ਕੇ ਮੈਨੂੰ ਸੱਤੀਂ ਕੱਪੜੀਂ ਅੱਗ ਲੱਗ ਗਈ ।
30. ਸਰ ਕਰਨਾ (ਜਿੱਤ ਲੈਣਾ) – ਬਾਬਰ ਨੇ 1526 ਈ: ਵਿਚ ਪਾਣੀਪਤ ਦੇ ਮੈਦਾਨ ਨੂੰ ਸਰ ‘ ਕੀਤਾ ਸੀ ।
31. ਸਿਰ ਪੈਰ ਨਾ ਹੋਣਾ (ਗੱਲ ਦੀ ਸਮਝ ਨਾ ਪੈਣੀ) – ਉਸ ਦੀਆਂ ਗੱਲਾਂ ਦਾ ਕੋਈ ਸਿਰ-ਪੈਰ ਨਹੀਂ ਸੀ, ਇਸ ਕਰਕੇ ਮੇਰੇ ਪੱਲੇ ਕੁੱਝ ਨਾ ਪਿਆ ।
32.ਸਿਰ ਫੇਰਨਾ (ਇਨਕਾਰ ਕਰਨਾ) – ਜਦੋਂ ਮੈਂ ਉਸ ਤੋਂ ਪੰਜ ਸੌ ਰੁਪਏ ਉਧਾਰ ਮੰਗੇ ਤਾਂ ਉਸ ਨੇ ਸਿਰ ਫੇਰ ਦਿੱਤਾ ।
33. ਹੱਥੀਂ ਛਾਂਵਾਂ ਕਰਨੀਆਂ (ਆਓ-ਭਗਤ ਕਰਨੀ) – ਪੰਜਾਬੀ ਲੋਕ ਘਰ ਆਏ ਪ੍ਰਾਹੁਣੇ ਨੂੰ ਹੱਥੀਂ ਛਾਂਵਾਂ ਕਰਦੇ ਹਨ ।
34. ਹੱਥ ਤੰਗ ਹੋਣਾ (ਗਰੀਬੀ ਆ ਜਾਣੀ) – ਮਹਿੰਗਾਈ ਦੇ ਜ਼ਮਾਨੇ ਵਿਚ ਹਰ ਨੌਕਰੀ ਪੇਸ਼ਾ ਆਦਮੀ ਦਾ ਹੱਥ ਤੰਗ ਹੋ ਗਿਆ ਹੈ ਤੇ ਉਸ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਹੈ ।
35. ਹੱਥ-ਪੈਰ ਮਾਰਨਾ (ਕੋਸ਼ਿਸ਼ ਕਰਨੀ) – ਉਸ ਨੇ ਵਿਦੇਸ਼ ਜਾਣ ਲਈ ਬਥੇਰੇ ਹੱਥ-ਪੈਰ . ਮਾਰੇ, ਪਰ ਗੱਲ ਨਾ ਬਣੀ ।
36. ਹਰਨ ਹੋ ਜਾਣਾ (ਦੌੜ ਜਾਣਾ) – ਸਕੂਲੋਂ ਛੁੱਟੀ ਹੁੰਦਿਆਂ ਹੀ ਬੱਚੇ ਘਰਾਂ ਨੂੰ ਹਰਨ ਹੋ ਗਏ ।
37. ਹੱਥ ਅੱਡਣਾ (ਮੰਗਣਾ) – ਪੰਜਾਬੀ ਮਿਹਨਤ ਦੀ ਕਮਾਈ ਖਾਂਦੇ ਹਨ, ਕਿਸੇ ਅੱਗੇ ਹੱਥ ਨਹੀਂ ਅੱਡਦੇ ।
38. ਹੱਥ ਵਟਾਉਣਾ (ਮੱਦਦ ਕਰਨਾ) – ਦਰਾਣੀ-ਜਠਾਨੀ ਘਰ ਦੇ ਕੰਮਾਂ ਵਿਚ ਇਕ-ਦੂਜੇ ਦਾ ਖੂਬ ਹੱਥ ਵਟਾਉਂਦੀਆਂ ਹਨ ।
39. ਹੱਥ ਪੀਲੇ ਕਰਨੇ (ਵਿਆਹ ਕਰਨਾ) – 20 ਨਵੰਬਰ, 2008 ਨੂੰ ਦਲਜੀਤ ਦੇ ਪਿਤਾ ਜੀ ਨੇ ਉਸ ਦੇ ਹੱਥ ਪੀਲੇ ਕਰ ਦਿੱਤੇ ।
40. ਕੰਨ ਕੁਨੇ (ਠੱਗ ਲੈਣਾ) – ਉਹ ਬਨਾਰਸੀ ਠੱਗ ਹੈ, ਉਸ ਤੋਂ ਬਚ ਕੇ ਰਹਿਣਾ । ਉਹ ਤਾਂ ਚੰਗੇ-ਭਲੇ ਸਿਆਣੇ ਦੇ ਕੰਨ ਕੁਤਰ ਲੈਂਦਾ ਹੈ ।
41. ਕੰਨੀ ਕਤਰਾਉਣਾ (ਪਰੇ-ਪਰੇ ਰਹਿਣਾ) – ਜਸਵੰਤ ਔਖੇ ਕੰਮ ਤੋਂ ਬਹੁਤ ਕੰਨੀ ਕਤਰਾਉਂਦਾ ਹੈ ।
42. ਕਲਮ ਦਾ ਧਨੀ (ਪ੍ਰਭਾਵਸ਼ਾਲੀ ਲਿਖਾਰੀ) – ਲਾਲਾ ਧਨੀ ਰਾਮ ਚਾਤ੍ਰਿਕ ਕਲਮ ਦਾ ਧਨੀ ਸੀ ।
43. ਕੰਨਾਂ ਨੂੰ ਹੱਥ ਲਾਉਣਾ (ਤੋਬਾ ਕਰਨੀ) – ਸ਼ਾਮ ਚੋਰੀ ਕਰਦਾ ਫੜਿਆ ਗਿਆ ਤੇ ਪਿੰਡ ਵਾਲਿਆਂ ਨੇ ਕੁੱਟ-ਕੁੱਟ ਕੇ ਉਸ ਦੇ ਕੰਨਾਂ ਨੂੰ ਹੱਥ ਲੁਆ ਦਿੱਤੇ ।
44. ਕੰਨਾਂ ਦਾ ਕੱਚਾ ਹੋਣਾ (ਲਾਈ-ਲੱਗ ਹੋਣਾ) – ਆਦਮੀ ਨੂੰ ਕੰਨਾਂ ਦਾ ਕੱਚਾ ਨਹੀਂ ਹੋਣਾ ਚਾਹੀਦਾ, ਸਗੋਂ ਕਿਸੇ ਦੇ ਮੂੰਹੋਂ ਸੁਣੀ ਗੱਲ ਸੱਚ ਮੰਨਣ ਦੀ ਬਜਾਏ ਆਪ ਗੱਲ ਦੀ ਤਹਿ ਤਕ ਪੁੱਜ ਕੇ ਕੋਈ ਕਦਮ ਚੁੱਕਣਾ ਚਾਹੀਦਾ ਹੈ ।
45. ਕੰਨਾਂ ‘ਤੇ ਜੂੰ ਨਾ ਸਰਕਣੀ (ਕੋਈ ਅਸਰ ਨਾ ਕਰਨਾ) – ਮੇਰੀਆਂ ਨਸੀਹਤਾਂ ਨਾਲ ਉਸ ਦੇ ਕੰਨਾਂ ‘ਤੇ ਜੂੰ ਵੀ ਨਹੀਂ ਸਰਕੀ ।
46, ਖਿਚੜੀ ਪਕਾਉਣਾ (ਲਕ ਕੇ ਕਿਸੇ ਦੇ ਵਿਰੁੱਧ ਸਲਾਹ ਕਰਨੀ) – ਕਲ ਦੋਹਾਂ ਮਿੱਤਰਾਂ ਨੇ ਇਕੱਲੇ ਅੰਦਰ ਬਹਿ ਕੇ ਪਤਾ ਨਹੀਂ ਕੀ ਖਿਚੜੀ ਪਕਾਈ ਕਿ ਅੱਜ ਉਨ੍ਹਾਂ ਨੇ ਮਿਲ ਕੇ ਆਪਣੇ ਦੁਸ਼ਮਣ ਜੀਤੇ ਦਾ ਸਿਰ ਲਾਹ ਦਿੱਤਾ ।
47. ਖੂਨ ਖੌਲਣਾ (ਜੋਸ਼ ਆ ਜਾਣਾ) – ਮੁਗ਼ਲਾਂ ਦੇ ਜ਼ੁਲਮ ਦੇਖ ਕੇ ਸਿੱਖ ਕੌਮ ਦਾ ਖੂਨ ਖੋਲਣਾ ਸ਼ੁਰੂ ਹੋ ਗਿਆ ।
48. ਖਿੱਲੀ ਉਡਾਉਣਾ (ਮਖੌਲ ਉਡਾਉਣਾ) – ਕੁੱਝ ਮਨ-ਚਲੇ ਨੌਜਵਾਨ ਇਕ ਅਪਾਹਜ ਦੀ ਖਿੱਲੀ ਉਡਾ ਰਹੇ ਸਨ ।
49. ਖੰਡ ਖੀਰ ਹੋਣਾ (ਇਕਮਿਕ ਹੋਣਾ) – ਅਸੀਂ ਤਾਏ-ਚਾਚੇ ਦੇ ਸਾਰੇ ਪੁੱਤਰ ਖੰਡ-ਖੀਰ ਹੋ ਕੇ ਰਹਿੰਦੇ ਹਾਂ ।
50. ਖ਼ਾਰ ਖਾਣੀ (ਈਰਖਾ ਕਰਨੀ) – ਮੇਰੇ ਕਾਰੋਬਾਰ ਦੀ ਤਰੱਕੀ ਦੇਖ ਕੇ ਉਹ ਮੇਰੇ ਨਾਲ ਬੜੀ ਖ਼ਾਰ ਖਾਂਦਾ ਹੈ ।
51. ਖੁੰਬ ਠੱਪਣੀ (ਆਕੜ ਭੰਨਣੀ) – ਮੈਂ ਉਸ ਨੂੰ ਖ਼ਰੀਆਂ-ਖ਼ਰੀਆਂ ਸੁਣਾ ਕੇ ਉਸ ਦੀ ਖੂਬਖੁੰਬ ਠੱਪੀ ।
52. ਖੇਰੂੰ-ਖੇਰੂੰ ਹੋ ਜਾਣਾ (ਆਪੋ ਵਿਚ ਪਾ ਕੇ ਤਬਾਹ ਹੋ ਜਾਣਾ) – ਮਹਾਰਾਜਾ ਰਣਜੀਤ ਸਿੰਘ ਦੀ ਮੌਤ ਮਗਰੋਂ ਸਿੱਖ ਰਾਜ ਘਰੇਲੁ ਬੁਰਛਾਗਰਦੀ ਕਾਰਨ ਖੇਰੂੰ-ਖੇਰੂੰ ਹੋ ਗਿਆ ।
53. ਗਲ ਪਿਆ ਢੋਲ ਵਜਾਉਣਾ (ਕੋਈ ਐਸਾ ਕੰਮ ਕਰਨ ਲਈ ਮਜਬੂਰ ਹੋ ਜਾਣਾ, ਜੋ ਬੇਸੁਆਦਾ ਹੋਵੇ) – ਮੇਰਾ ਇਹ ਕੰਮ ਕਰਨ ਨੂੰ ਜੀ ਨਹੀਂ ਕਰਦਾ, ਐਵੇਂ ਗਲ ਪਿਆ ਢੋਲ ਵਜਾਉਣਾ ਪੈ ਰਿਹਾ ਹੈ ।
54. ਗਲਾ ਭਰ ਆਉਣਾ (ਰੋਣ ਆ ਜਾਣਾ) – ਜਦ ਮੇਰੇ ਵੱਡੇ ਵੀਰ ਜੀ ਵਿਦੇਸ਼ ਜਾਣ ਲਈ ਸਾਥੋਂ ਵਿਛੜਨ ਲੱਗੇ, ਤਾਂ ਮੇਰਾ ਗਲਾ ਭਰ ਆਇਆ ।
55. ਗਲ ਪੈਣਾ (ਲੜਨ ਨੂੰ ਤਿਆਰ ਹੋ ਜਾਣਾ) – ਮੈਂ ਸ਼ਾਮ ਨੂੰ ਕੁੱਝ ਵੀ ਨਹੀਂ ਸੀ ਕਿਹਾ, ਉਹ ਐਵੇਂ ਹੀ ਮੇਰੇ ਗਲ ਪੈ ਗਿਆ ।
56. ਗੋਦੜੀ ਦਾ ਲਾਲ (ਗੁੱਝਾ ਗੁਣਵਾਨ) – ਇਸ ਰਿਕਸ਼ੇ ਵਾਲੀ ਦਾ ਮੁੰਡਾ ਤਾਂ ਗੋਦੜੀ ਦਾ ਲਾਲ ਨਿਕਲਿਆ, ਜੋ ਆਈ. ਏ. ਐੱਸ. ਦੀ ਪ੍ਰੀਖਿਆ ਪਾਸ ਕਰ ਗਿਆ ।
57. ਗੁੱਡੀ ਚੜ੍ਹਨਾ (ਤੇਜ ਪਰਤਾਪ ਬਹੁਤ ਵਧਣਾ) – ਦੂਜੀ ਸੰਸਾਰ ਜੰਗ ਤੋਂ ਪਹਿਲਾਂ ਅੰਗਰੇਜ਼ੀ ਸਾਮਰਾਜ ਦੀ ਗੁੱਡੀ ਬਹੁਤ ਚੜ੍ਹੀ ਹੋਈ ਸੀ ।
58. ਘਿਓ ਦੇ ਦੀਵੇ ਬਾਲਣਾ (ਖੁਸ਼ੀਆਂ ਮਨਾਉਣੀਆਂ) – ਲਾਟਰੀ ਨਿਕਲਣ ਦੀ ਖ਼ੁਸ਼ੀ ਵਿਚ ਅਸਾਂ ਘਰ ਵਿਚ ਘਿਓ ਦੇ ਦੀਵੇ ਬਾਲੇ ।
59. ਘੋੜੇ ਵੇਚ ਕੇ ਸੌਣਾ (ਬੇਫ਼ਿਕਰ ਹੋਣਾ) – ਦੇਖ, ਮਨਜੀਤ ਕਿਸ ਤਰ੍ਹਾਂ ਘੋੜੇ ਵੇਚ ਕੇ ਸੁੱਤਾ ਪਿਆ ਹੈ, ਗਿਆਰਾਂ ਵੱਜ ਗਏ ਹਨ, ਅਜੇ ਤਕ ਉੱਠਿਆ ਹੀ ਨਹੀਂ ।
60. ਘਰ ਕਰਨਾ (ਦਿਲ ਵਿਚ ਬੈਠ ਜਾਣਾ) – ਗੁਰੂ ਜੀ ਦੀ ਸਿੱਖਿਆ ਮੇਰੇ ਦਿਲ ਵਿਚ ਘਰ ਕਰ ਗਈ ।
61. ਚਾਂਦੀ ਦੀ ਜੁੱਤੀ ਮਾਰਨੀ (ਵੱਢੀ ਦੇ ਕੇ ਕੰਮ ਕਰਾਉਣਾ) – ਅੱਜ-ਕਲ੍ਹ ਬਹੁਤੇ ਸਰਕਾਰੀ ਦਫ਼ਤਰਾਂ ਵਿਚ ਕਲਰਕਾਂ ਦੇ ਚਾਂਦੀ ਦੀ ਜੁੱਤੀ ਮਾਰ ਕੇ ਹੀ ਕੰਮ ਹੁੰਦੇ ਹਨ ।
62. ਚਰਨ ਧੋ ਕੇ ਪੀਣਾ (ਬਹੁਤ ਆਦਰ ਕਰਨਾ) – ਸਤਿੰਦਰ ਆਪਣੀ ਚੰਗੀ ਸੱਸ ਦੇ ਚਰਨ ਧੋ ਕੇ ਪੀਂਦੀ ਹੈ ।
63. ਛੱਕੇ ਛੁਡਾਉਣੇ (ਭਾਜੜ ਪਾ ਦੇਣੀ) – ਸਿੱਖ ਫ਼ੌਜਾਂ ਨੇ ਮੁਦਕੀ ਦੇ ਮੈਦਾਨ ਵਿਚ ਅੰਗਰੇਜ਼ਾਂ ਦੇ ਛੱਕੇ ਛੁਡਾ ਦਿੱਤੇ ।
64. ਚਾਦਰ ਦੇਖ ਕੇ ਪੈਰ ਪਸਾਰਨੇ (ਆਮਦਨ ਅਨੁਸਾਰ ਖ਼ਰਚ ਕਰਨਾ) – ਤੁਹਾਨੂੰ ਬਜ਼ਾਰ ਵਿਚੋਂ ਸਮਾਨ ਖ਼ਰੀਦਦੇ ਸਮੇਂ ਚਾਦਰ ਦੇਖ ਕੇ ਪੈਰ ਪਸਾਰਨੇ ਚਾਹੀਦੇ ਹਨ ਤੇ ਫ਼ਜ਼ੂਲ ਖ਼ਰਚ ਤੋਂ ਬਚਣਾ ਚਾਹੀਦਾ ਹੈ ।
65. ਛਾਤੀ ਨਾਲ ਲਾਉਣਾ (ਪਿਆਰ ਕਰਨਾ) – ਕੁਲਦੀਪ ਨੂੰ ਪ੍ਰੀਖਿਆ ਵਿਚੋਂ ਫ਼ਸਟ ਰਿਹਾ ਜਾਣ ਕੇ ਮਾਂ ਨੇ ਉਸ ਨੂੰ ਛਾਤੀ ਨਾਲ ਲਾ ਲਿਆ ।
66. ਛਿੱਲ ਲਾਹੁਣੀ (ਲੁੱਟ ਲੈਣਾ) – ਅੱਜ-ਕਲ੍ਹ ਮਹਿੰਗਾਈ ਦੇ ਦਿਨਾਂ ਵਿਚ ਦੁਕਾਨਦਾਰ ਚੀਜ਼ਾਂ ਦੇ ਮਨ-ਮਰਜ਼ੀ ਦੇ ਭਾ ਲਾ ਕੇ ਗਾਹਕਾਂ ਦੀ ਚੰਗੀ ਤਰ੍ਹਾਂ ਛਿੱਲ ਲਾਹੁੰਦੇ ਹਨ .
67. ਜਾਨ ‘ਤੇ ਖੇਡਣਾ (ਜਾਨ ਵਾਰ ਦੇਣੀ) – ਧਰਮ ਦੀ ਰਾਖੀ ਲਈ ਬਹੁਤ ਸਾਰੇ ਸਿੰਘ ਆਪਣੀ ਜਾਨ ‘ਤੇ ਖੇਡ ਗਏ ।
68. ਜ਼ਬਾਨ ਦੇਣੀ (ਇਕਰਾਰ ਕਰਨਾ) – ਮੈਂ ਜੇ ਜ਼ਬਾਨ ਦੇ ਦਿੱਤੀ ਹੈ, ਤਾਂ ਮੇਰੇ ਲਈ ਉਸ ਤੋਂ ਫਿਰਨਾ ਬਹੁਤ ਔਖਾ ਹੈ ।
69. ਜ਼ਬਾਨ ਫੇਰ ਲੈਣੀ (ਮੁੱਕਰ ਜਾਣਾ) – ਤੂੰ ਝੱਟ-ਪੱਟ ਹੀ ਆਪਣੀ ਜ਼ਬਾਨ ਫੇਰ ਲੈਂਦਾ ਏਂ, ਇਸੇ ਕਰਕੇ ਹੀ ਤੂੰ ਮੇਰਾ ਵਿਸ਼ਵਾਸ-ਪਾਤਰ ਨਹੀਂ ਰਿਹਾ ।
70.ਜਾਨ ਤਲੀ ‘ਤੇ ਧਰਨੀ (ਜਾਨ ਨੂੰ ਖ਼ਤਰੇ ਵਿਚ ਪਾਉਣਾ) – ਸਿੰਘਾਂ ਨੇ ਜਾਨ ਤਲੀ ‘ਤੇ ਧਰ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਕੀਤੀ ।
71.ਟਕੇ ਵਰਗਾ ਜਵਾਬ ਦੇਣਾ (ਸਿੱਧੀ ਨਾਂਹ ਕਰਨੀ) – ਜਦ ਮੈਂ ਪਿਆਰੇ ਤੋਂ ਉਸ ਦੀ ਕਿਤਾਬ ਮੰਗੀ, ਤਾਂ ਉਸ ਨੇ ਟਕੇ ਵਰਗਾ ਜਵਾਬ ਦੇ ਦਿੱਤਾ ।
72. ਟੱਸ ਤੋਂ ਮੱਸ ਨਾ ਹੋਣਾ (ਰਤਾ ਪਰਵਾਹ ਨਾ ਕਰਨੀ) – ਮਾਂ-ਬਾਪ ਬੱਚਿਆਂ ਨੂੰ ਬਹੁਤ ਸਮਝਾਉਂਦੇ ਹਨ, ਪਰ ਉਹ ਟੱਸ ਤੋਂ ਮੱਸ ਨਹੀਂ ਹੁੰਦੇ ।
73. ਟਾਲ-ਮਟੋਲ ਕਰਨਾ (ਬਹਾਨੇ ਬਣਾਉਣੇ) – ਰਾਮ ! ਜੇ ਤੂੰ ਕਿਤਾਬ ਦੇਣੀ ਹੈ, ਤਾਂ ਦੇਹ, ਨਹੀਂ ਤਾਂ ਐਵੇਂ ਫ਼ਜ਼ਲ ਟਾਲ-ਮਟੋਲ ਨਾ ਕਰ ।
74. ਠੰਢੀਆਂ ਛਾਵਾਂ ਮਾਨਣਾ (ਸੁਖ ਮਾਨਣਾ) – ਪਿਤਾ ਨੇ ਆਪਣੀ ਧੀ ਨੂੰ ਸਹੁਰੇ ਘਰ ਤੋਰਨ ਲੱਗਿਆਂ ਕਿਹਾ, “ ਆਪਣੇ ਘਰ ਠੰਢੀਆਂ ਛਾਵਾਂ ਮਾਣੇ।’
75. ਡਕਾਰ ਜਾਣਾ (ਹਜ਼ਮ ਕਰ ਜਾਣਾ) – ਅੱਜ-ਕਲ੍ਹ ਸਿਆਸੀ ਲੀਡਰ ਤੇ ਠੇਕੇਦਾਰ ਮਿਲ ਕੇ ਕੌਮ ਦੇ ਕਰੋੜਾਂ ਰੁਪਏ ਡਕਾਰ ਜਾਂਦੇ ਹਨ ।
76. ਢਿੱਡ ਵਿੱਚ ਚੂਹੇ ਨੱਚਣਾ (ਬਹੁਤ ਭੁੱਖ ਲੱਗਣੀ) – ਢਿੱਡ ਵਿੱਚ ਚੂਹੇ ਨੱਚਦੇ ਹੋਣ ਕਰਕੇ ਬੱਚੇ ਬੇਸਬਰੀ ਨਾਲ ਅੱਧੀ ਛੁੱਟੀ ਦੀ ਉਡੀਕ ਕਰਦੇ ਹਨ ।
77. ਢੇਰੀ (ਢਿੱਗੀ) ਢਾਹੁਣੀ (ਦਿਲ ਛੱਡ ਦੇਣਾ) – ਤੁਹਾਨੂੰ ਕਿਸੇ ਅਸਫਲਤਾ ਤੋਂ ਨਿਰਾਸ਼ ਹੋ ਕੇ ਢੇਰੀ (ਢਿੱਗੀ) ਨਹੀਂ ਢਾਹੁਣੀ ਚਾਹੀਦੀ ।
78. ਤੱਤੀ ਵਾ ਨਾ ਲੱਗਣੀ (ਕੋਈ ਦੁੱਖ ਨਾਂ ਹੋਣਾ) – ਜਿਨ੍ਹਾਂ ਦੇ ਸਿਰ ‘ਤੇ ਪਰਮਾਤਮਾ ਦਾ ਹੱਥ ਹੋਵੇ, ਉਨ੍ਹਾਂ ਨੂੰ ਤੱਤੀ ‘ਵਾ ਨਹੀਂ ਲਗਦੀ ।
79.ਤੀਰ ਹੋ ਜਾਣਾ (ਦੌੜ ਜਾਣਾ) – ਜਦ ਪੁਲਿਸ ਨੇ ਛਾਪਾ ਮਾਰਿਆ, ਤਾਂ ਸਭ ਜੁਆਰੀਏ ਤੀਰ ਹੋ ਗਏ, ਇਕ ਵੀ ਹੱਥ ਨਾ ਆਇਆ ।
80. ਤਾਹ ਨਿਕਲਣਾ (ਅਚਾਨਕ ਡਰ ਜਾਣਾ) – ਆਪਣੇ ਕਮਰੇ ਵਿਚ ਸੱਪ ਨੂੰ ਦੇਖ ਮੇਰਾ ਤਾਹ ਨਿਕਲ ਗਿਆ ।
81.ਤਖ਼ਤਾ ਉਲਟਾਉਣਾ (ਇਨਕਲਾਬ ਲਿਆਉਣਾ) – ਗ਼ਦਰ ਪਾਰਟੀ ਭਾਰਤ ਵਿਚੋਂ ਅੰਗਰੇਜ਼ੀ ਰਾਜ ਦਾ ਤਖ਼ਤਾ ਉਲਟਾਉਣਾ ਚਾਹੁੰਦੀ ਸੀ ।
82. ਤੂਤੀ ਬੋਲਣੀ (ਪ੍ਰਸਿੱਧੀ ਹੋਣੀ) – ਅੱਜ-ਕੱਲ੍ਹ ਸਕੂਲਾਂ ਵਿਚ ਐੱਮ.ਬੀ.ਡੀ. ਦੀਆਂ ਪੁਸਤਕਾਂ ਦੀ ਤੂਤੀ ਬੋਲਦੀ ਹੈ ।
83. ਬੁੱਕ ਕੇ ਚੱਟਣਾ (ਕੀਤੇ ਇਕਰਾਰ ਤੋਂ ਮੁੱਕਰ ਜਾਣਾ) – ਬੁੱਕ ਕੇ ਚੱਟਣਾ ਇੱਜ਼ਤ ਵਾਲੇ ਲੋਕਾਂ ਦਾ ਕੰਮ ਨਹੀਂ । ਇਸ ਤਰ੍ਹਾਂ ਦੇ ਬੰਦੇ ਦਾ ਇਤਬਾਰ ਜਾਂਦਾ ਰਹਿੰਦਾ ਹੈ ।
84. ਥਰ-ਥਰ ਕੰਬਣਾ (ਬਹੁਤ ਡਰ ਜਾਣਾ) – ਪੁਲਿਸ ਨੂੰ ਦੇਖ ਕੇ ਜੁਆਰੀਏ ਥਰ-ਥਰ ਕੰਬਣ ਲੱਗ ਪਏ ।
85. ਦਿਨ ਫਿਰਨੇ (ਭਾਗ ਜਾਗਣੇ) – ਉਸ ਦੇ ਘਰ ਵਿਚ ਬੜੀ ਗ਼ਰੀਬੀ ਸੀ, ਪਰ ਜਦੋਂ ਦਾ ਉਸਦਾ ਮੁੰਡਾ ਕੈਨੇਡਾ ਗਿਆ ਹੈ, ਉਦੋਂ ਤੋਂ ਹੀ ਉਸਦੇ ਦਿਨ ਫਿਰ ਗਏ ਹਨ ।
86. ਦੰਦ ਪੀਹਣੇ (ਗੁੱਸੇ ਵਿਚ ਆਉਣਾ) – ਜਦ ਉਸ ਨੇ ਸ਼ਾਮ ਨੂੰ ਗਾਲਾਂ ਕੱਢੀਆਂ, ਤਾਂ ਉਹ ਗੁੱਸੇ ਵਿਚ ਦੰਦ ਪੀਹਣ ਲੱਗ ਪਿਆ ।
87. ਦੰਦ ਖੱਟੇ ਕਰਨੇ (ਹਰਾ ਦੇਣਾ) – ਭਾਰਤੀ ਸੈਨਾ ਨੇ ਪਾਕਿਸਤਾਨੀ ਸੈਨਾ ਦੇ ਦੰਦ ਖੱਟੇ ਕਰ ਦਿੱਤੇ ।
88. ਧੱਕਾ ਕਰਨਾ (ਅਨਿਆਂ ਕਰਨਾ) – ਪੰਚਾਇਤ ਦਾ ਕੰਮ ਕਿਸੇਂ ਨਾਲ ਧੱਕਾ ਕਰਨਾ ਨਹੀਂ, ਸਗੋਂ ਸਭ ਨੂੰ ਨਿਆਂ ਦੇਣਾ ਹੈ। ।
89. ਧੌਲਿਆਂ ਦੀ ਲਾਜ ਰੱਖਣੀ (ਬਿਰਧ ਜਾਣ ਕੇ ਲਿਹਾਜ਼ ਕਰਨਾ) – ਮਾਪਿਆਂ ਨੇ ਪੁੱਤਰ ਨੂੰ ਦੁਖੀ ਹੋ ਕੇ ਕਿਹਾ ਕਿ ਉਹ ਭੈੜੇ ਕੰਮ ਛੱਡ ਦੇਵੇ ਤੇ ਉਹਨਾਂ ਦੇ ਧੌਲਿਆਂ ਦੀ ਲਾਜ ਰੱਖੇ। ।
90. ਨੱਕ ਚਾੜ੍ਹਨਾ (ਕਿਸੇ ਚੀਜ਼ ਨੂੰ ਪਸੰਦ ਨਾ ਕਰਨਾ) – ਬਲਵਿੰਦਰ ਨੇ ਨੱਕ ਚੜ੍ਹਾਉਂਦਿਆਂ ਕਿਹਾ, “ਇਸ ਖ਼ੀਰ ਵਿਚ ਮਿੱਠਾ ਬਹੁਤ ਘੱਟ ਹੈ।
91. ਨੱਕ ਰਗੜਨਾ (ਤਰਲੇ ਕਰਨਾ) – ਕੁਲਵਿੰਦਰ ਨਕਲ ਮਾਰਦਾ ਫੜਿਆ ਗਿਆ ਤੇ ਉਹ ਸੁਪਰਿੰਡੈਂਟ ਅੱਗੇ ਨੱਕ ਰਗੜ ਕੇ ਛੁੱਟਾ ।
92. ਪਿੱਠ ਠੋਕਣਾ (ਹੱਲਾ-ਸ਼ੇਰੀ ਦੇਣਾ) – ਚੀਨ ਭਾਰਤ ਵਿਰੁੱਧ ਪਾਕਿਸਤਾਨ ਦੀ ਹਰ ਵੇਲੇ ਪਿੱਠ ਠੋਕਦਾ ਰਹਿੰਦਾ ਹੈ ।
93. ਪੁੱਠੀਆਂ ਛਾਲਾਂ ਮਾਰਨਾ (ਬਹੁਤ ਖੁਸ਼ ਹੋਣਾ) – ਉਸ ਦਾ ਅਮਰੀਕਾ ਦਾ ਵੀਜ਼ਾ ਲੱਗ ਗਿਆ ਤੇ ਉਹ ਪੁੱਠੀਆਂ ਛਾਲਾਂ ਮਾਰਨ ਲੱਗਾ ।
94. ਪਾਜ ਖੁੱਲ੍ਹ ਜਾਣਾ (ਭੇਦ ਖੁੱਲ੍ਹ ਜਾਣਾ) – ਕਿਰਾਏਦਾਰ ਨੇ ਮਾਲਕ ਮਕਾਨ ਦੇ ਘਰੇਲੂ ਝਗੜੇ ਦਾ ਪਾਜ ਖੋਲ੍ਹ ਦਿੱਤਾ ।
95. ਪੈਰਾਂ ਹੇਠੋਂ ਜ਼ਮੀਨ ਖਿਸਕਣਾ (ਘਬਰਾ ਜਾਣਾ) – ਜਦੋਂ ਮੈਂ ਨਵ-ਵਿਆਹੀ ਸੀਤਾ ਦੇ ਪਤੀ ਦੀ ਮੌਤ ਦੀ ਖ਼ਬਰ ਸੁਣੀ, ਤਾਂ ਮੇਰੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ।

PSEB 8th Class Punjabi Vyakaran ਮੁਹਾਵਰਿਆਂ ਦੀ ਵਾਕਾਂ ਵਿਚ ਵਰਤੋਂ

96, ਪਾਪੜ ਵੇਲਣਾ (ਵਾਹ ਲਾਉਣੀ) – ਜਸਬੀਰ ਨੂੰ ਅਜੇ ਤਕ ਨੌਕਰੀ ਨਹੀਂ ਮਿਲੀ ਤੇ ਉਹ ਰੋਟੀ ਕਮਾਉਣ ਲਈ ਕਈ ਪਾਪੜ ਵੇਲਦਾ ਹੈ ।
97.ਫੁੱਲੇ ਨਾ ਸਮਾਉਣਾ (ਬਹੁਤ ਖ਼ੁਸ਼ ਹੋਣਾ) – ਜਦੋਂ ਸੰਦੀਪ ਨੂੰ ਪਤਾ ਲੱਗਾ ਕਿ ਉਸ ਦੇ ਮਾਮਾ ਜੀ ਅੱਜ ਅਮਰੀਕਾ ਤੋਂ ਆ ਰਹੇ ਹਨ, ਤਾਂ ਉਹ ਖੁਸ਼ੀ ਵਿਚ ਫੁੱਲੀ ਨਾ ਸਮਾਈ।
98. ਫਿੱਕੇ ਪੈਣਾ (ਸ਼ਰਮਿੰਦੇ ਹੋਣਾ) – ਜਦੋਂ ਉਹ ਦੂਜੀ ਵਾਰੀ ਚੋਰੀ ਕਰਦਾ ਫੜਿਆ ਗਿਆ, ਤਾਂ ਉਹ ਸਾਰਿਆਂ ਸਾਹਮਣੇ ਫਿੱਕਾ ਪੈ ਗਿਆ ।
99. ਫੁੱਟੀ ਅੱਖ ਨਾ ਭਾਉਣਾ (ਬਿਲਕੁਲ ਹੀ ਚੰਗਾ ਨਾ ਲੱਗਣਾ) – ਪਾਕਿਸਤਾਨ ਨੂੰ ਭਾਰਤ ਦੀ ਤਰੱਕੀ ਫੁੱਟੀ ਅੱਖ ਨਹੀਂ ਭਾਉਂਦੀ ।
100. ਬਾਂਹ ਭੱਜਣੀ (ਭਰਾ ਦਾ ਮਰ ਜਾਣਾ) – ਲੜਾਈ ਵਿਚ ਭਰਾ ਦੇ ਮਰਨ ਦੀ ਖ਼ਬਰ ਸੁਣ ਕੇ ਉਸ ਨੇ ਕਿਹਾ, “ਮੇਰੀ ਤਾਂ ਅੱਜ ਬਾਂਹ ਭੱਜ ਗਈ ।”
101. ਬੁੱਕਲ ਵਿਚ ਮੂੰਹ ਦੇਣਾ (ਸ਼ਰਮਿੰਦਾ ਹੋਣਾ) – ਜਦੋਂ ਮੈਂ ਭਰੀ ਪੰਚਾਇਤ ਵਿਚ ਉਸ ਦੇ ਪੁੱਤਰ ਦੀਆਂ ਕਰਤੂਤਾਂ ਦਾ ਭਾਂਡਾ ਭੰਨਿਆ, ਤਾਂ ਉਸ ਨੇ ਬੁੱਕਲ ਵਿਚ ਮੂੰਹ ਦੇ ਲਿਆ ।
102. ਭੰਡੀ ਕਰਨੀ (ਬੁਰਾਈ ਕਰਨੀ) – ਜੋਤੀ ਹਮੇਸ਼ਾ ਗਲੀ ਵਿਚ ਆਪਣੀ ਦਰਾਣੀ ਦੀ ਭੰਡੀ ਕਰਦੀ ਰਹਿੰਦੀ ਹੈ ।
103. ਮੁੱਠੀ ਗਰਮ ਕਰਨੀ (ਵਿੱਢੀ ਦੇਣੀ) – ਇੱਥੇ ਤਾਂ ਛੋਟੇ ਤੋਂ ਛੋਟਾ ਕੰਮ ਕਰਾਉਣ ਲਈ ਸਰਕਾਰੀ ਕਲਰਕਾਂ ਦੀ ਮੁੱਠੀ ਗਰਮ ਕਰਨੀ ਪੈਂਦੀ ਹੈ ।
104. ਮੈਦਾਨ ਮਾਰਨਾ (ਜਿੱਤ ਪ੍ਰਾਪਤ ਕਰ ਲੈਣੀ) – ਮਹਾਰਾਜੇ ਦੀ ਫ਼ੌਜ ਨੇ ਦੁਸ਼ਮਣ ਦੇ ਕਿਲ੍ਹੇ ਨੂੰ ਘੇਰ ਕੇ ਤਿੰਨ ਦਿਨ ਲਹੁ-ਵੀਟਵੀਂ ਲੜਾਈ ਕੀਤੀ ਤੇ ਆਖ਼ਰ ਮੈਦਾਨ ਮਾਰ ਹੀ ਲਿਆ ।
105. ਮੂੰਹ ਦੀ ਖਾਣੀ (ਬੁਰੀ ਤਰ੍ਹਾਂ ਹਾਰ ਖਾਣੀ) – ਪਾਕਿਸਤਾਨ ਨੇ ਜਦੋਂ ਵੀ ਭਾਰਤ ‘ਤੇ ਹਮਲਾ ਕੀਤਾ ਹੈ, ਉਸ ਨੇ ਮੂੰਹ ਦੀ ਖਾਧੀ ਹੈ ।
106. ਮੱਖਣ ਵਿਚੋਂ ਵਾਲ ਵਾਂਗੂ ਕੱਢਣਾ (ਅਸਾਨੀ ਨਾਲ ਦੂਰ ਕਰ ਦੇਣਾ) – ਸਿਆਸੀ ਲੀਡਰ ਆਪਣੇ ਵਿਰੋਧੀਆਂ ਨੂੰ ਆਪਣੀ ਪਾਰਟੀ ਵਿਚੋਂ ਮੱਖਣ ਵਿਚੋਂ ਵਾਲ ਵਾਂਗੂੰ ਕੱਢ ਦਿੰਦੇ ਹਨ ।
107. ਯੱਕੜ ਮਾਰਨੇ (ਗੱਪਾਂ ਮਾਰਨੀਆਂ) – ਬਲਜੀਤ ਸਾਰਾ ਦਿਨ ਵਿਹਲਿਆਂ ਦੀ ਢਾਣੀ ਵਿਚ ਬਹਿ ਕੇ ਯੱਕੜ ਮਾਰਦਾ ਰਹਿੰਦਾ ਹੈ ।
108. ਰੰਗ ਉਡ ਜਾਣਾ (ਘਬਰਾ ਜਾਣਾ) – ਫੇਲ੍ਹ ਹੋਣ ਦੀ ਖ਼ਬਰ ਸੁਣ ਕੇ ਬਿੱਲੂ ਦਾ ਰੰਗ ਉਡ ਗਿਆ।
109. ਰਾਈ ਦਾ ਪਹਾੜ ਬਣਾਉਣਾ (ਸਧਾਰਨ ਗੱਲ ਵਧਾ-ਚੜ੍ਹਾ ਕੇ ਕਰਨੀ) – ਮੀਨਾ ਤਾਂ ਰਾਈ ਦਾ ਪਹਾੜ ਬਣਾ ਲੈਂਦੀ ਹੈ ਤੇ ਐਵੇਂ ਨਰਾਜ਼ ਹੋ ਜਾਂਦੀ ਹੈ ।
110. ਰਫੂ ਚੱਕਰ ਹੋ ਜਾਣਾ (ਦੌੜ ਜਾਣਾ) – ਜੇਬ-ਕਤਰਾ ਉਸ ਦੀ ਜੇਬ ਕੱਟ ਕੇ ਰਫੂ ਚੱਕਰ ਹੋ ਗਿਆ ।
111. ਲੜ ਫੜਨਾ (ਸਹਾਰਾ ਦੇਣਾ) – ਦੁਖੀ ਹੋਏ ਕਸ਼ਮੀਰੀ ਪੰਡਤਾਂ ਨੇ ਗੁਰੂ ਤੇਗ਼ ਬਹਾਦਰ ਜੀ ਦਾ ਲੜ ਫੜਿਆ ।
112. ਲਹੂ ਪੰਘਰਨਾ (ਪਿਆਰ ਜਾਗਣਾ) – ਆਪਣਾ ਲਹੂ ਕਦੀ ਨਾ ਕਦੀ ਜ਼ਰੂਰੀ ਪੰਘਰਦਾ ਹੈ ।
113. ਹੂ ਸੁੱਕਣਾ (ਫ਼ਿਕਰ ਹੋਣਾ) – ਜਦੋਂ ਰਾਮ ਦਾ ਇਮਤਿਹਾਨ ਨੇੜੇ ਆਇਆ, ਤਾਂ ਉਸ ਦਾ ਲਹੂ ਸੁੱਕਣਾ ਸ਼ੁਰੂ ਹੋ ਗਿਆ ।
114. ਵਾਲ ਵਿੰਗਾ ਨਾ ਹੋਣਾ (ਕੁੱਝ ਨਾ ਵਿਗੜਨਾ) – ਜਿਸ ਉੱਪਰ ਰੱਬ ਦੀ ਮਿਹਰ ਹੋਵੇ, ਉਸ ਦਾ ਵਾਲ ਵਿੰਗਾ ਨਹੀਂ ਹੁੰਦਾ ।
115. ਵੇਲੇ ਨੂੰ ਰੋਣਾ (ਸਮਾਂ ਗੁਆ ਕੇ ਪਛਤਾਉਣਾ)-ਮੈਂ ਤੈਨੂੰ ਕਹਿੰਦੀ ਹਾਂ ਕਿ ਕੰਮ ਦੀ ਇਹੋ ਹੀ ਉਮਰ ਹੈ ,ਪਰ ਤੂੰ ਮੇਰੀ ਗੱਲ ਮੰਨਦਾ ਹੀ ਨਹੀਂ । ਯਾਦ ਰੱਖ, ਵੇਲੇ ਨੂੰ ਰੋਵੇਂਗਾ ।
116.ਓਹ ਓਹ ਨਾ ਕਰ:- ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਕੋਈ ਕੰਮ ਕਰਨ ਦੀ ਸਲਾਹ ਨਾ ਦੇਵੇ ਜਾਂ ਕਿਸੇ ਨੁਕਸਾਨ ਵਾਲੀ ਕ੍ਰਿਯਾ ਨਾ ਕਰੇ।
117. ਓਹ ਹੇਠਲਾ ਤੇ ਓਹ ਉੱਪਰਲਾ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਬੇ-ਸਤੀਸੰਗ ਜੋਰ ਨਾਲ ਉੱਪਰ ਉਠਦਾ ਹੈ ਅਤੇ ਅੰਤਰ ਮਗਰੋਂ ਹੇਠਲੇ ਲਾਹਿਰਾਂ ਅਤੇ ਉੱਚੇ ਅਧਿਕਾਰਾਂ ਦੀ ਪ੍ਰੇਰਣਾ ਨਾਲ ਕੰਮ ਕਰਦਾ ਹੈ।
118. ਓਹ ਹੇਠਲੇ ਵਲ ਓਹ ਊਚੇ ਵਲ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਬੇ-ਸਤੀਸੰਗ ਹੋ ਜਾਂ ਹੇਠਲੇ ਲਾਹਿਰਾਂ ਅਤੇ ਉੱਚੇ ਅਧਿਕਾਰਾਂ ਵਿੱਚ ਹੋਵੇਗਾ ਪਰ ਉਸ ਨੂੰ ਉਪਰਲੇ ਵਲ ਹੇਠਲੇ ਲਾਹਿਰਾਂ ਨਾਲ ਕੰਮ ਕਰਨ ਦੀ ਪ੍ਰੇਰਣਾ ਹੋਵੇਗੀ।
119. ਓਹ ਜੋ ਮੰਡਿਆ ਉਹ ਪਾਇਆ: ਇਸ ਮੁਹਾਵਰੇ ਦਾ ਮਤਲਬ ਹੈ ਕਿ ਜੇਹੜੇ ਕੋਈ ਮੰਨਦਾ ਹੈ, ਉਹੀ ਉਹ ਪ੍ਰਾਪਤ ਕਰਦਾ ਹੈ ਜਾਂ ਹਾਸਿਲ ਕਰਦਾ ਹੈ।
120. ਅੱਖਾਂ ਵਿਚ ਪਾਣੀ ਰੱਖਣਾ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਅਪਨੇ ਹੌਸਲੇ ਨਾ ਹਾਰੇ ਅਤੇ ਜਿੰਦਗੀ ਦੇ ਮੁਸੀਬਤਾਂ ਨੂੰ ਮੁਹਨ ਚੰਗੀ ਤਰ੍ਹਾਂ ਸਾਮਨਾ ਕਰੇ।
121. ਅੱਖ ਦੀ ਮਾਰ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਭੇਖ, ਧਰਮ ਜਾਂ ਮੁਸੀਬਤਾਂ ਨੂੰ ਨਾਲ ਬਿਨਾਂ ਸਮਝੇ ਮੁੱਖ ਦਿੰਦਾ ਹੈ।
123. ਅਲ੍ਹਾਂ ਦੇ ਵੇਲੇ ਅਲੂ ਖਾਣਾ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਅਗਰ ਗੱਲਾਂ ਕਰਦਾ ਹੈ ਜਿਸਨੇ ਉਹ ਨਹੀਂ ਕੀਤੀਆਂ ਹਨ ਜਾਂ ਜੇ ਉਸਨੂੰ ਕੋਈ ਨਵੀਂ ਗੱਲ ਨਹੀਂ ਸਮਝ ਆਉਂਦੀ, ਤਾਂ ਉਸ ਨੂੰ ਤਾਣਾ ਮਾਰਨਾ ਜਿਵੇਂ ਅਲੂ ਖਾਂਦਾ ਹੈ।
124. ਅੱਖ ਨੇ ਪਤਾ ਵੀ ਕਰਨਾ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਕੋਈ ਦੁਸ਼ਮਣ ਜਾਂ ਸਮੱਸਿਆ ਦੇ ਬਾਰੇ ਸਪੱਸ਼ਟ ਜਾਣਕਾਰੀ ਪ੍ਰਾਪਤ ਕਰਦਾ ਹੈ ਅਤੇ ਇਸ ਨਾਲ ਸਮੱਸਿਆ ਨੂੰ ਹੱਲ ਕਰਨ ਵਾਲਾ ਪੱਤਾ ਲਗਾਉਂਦਾ ਹੈ।
125. ਅਲ੍ਹਾਂ ਨੇ ਬੋਲਾ, ਟੇਂਦੂ ਖਿਡਰਾਂ: ਇਸ ਮੁਹਾਵਰੇ ਦਾ ਮਤਲਬ ਹੈ ਕਿ ਕੋਈ ਵਿਅਕਤੀ ਬੇਹਲ ਜਾਂ ਝੂਠੀ ਗੱਲ ਬੋਲਦਾ ਹੈ ਅਤੇ ਉਸ ਨੂੰ ਮੁਕਾਬਲਾ ਕਰਨ ਵਾਲਾ ਕੋਈ ਨਹੀਂ ਹੈ ਜਿਸਨੇ ਉਸ ਦੀ ਭੁਲ ਦਿੱਤੀ ਹੋਵੇ।
ਅੰਤ ਵਿੱਚ, ਪੰਜਾਬੀ ਮੁਹਾਵਰੇ ਦੀ ਪੜਚੋਲ ਕਰਨਾ ਪੰਜਾਬ ਦੇ ਖੇਤਾਂ ਵਿੱਚ ਸੈਰ ਕਰਨ ਦੇ ਬਰਾਬਰ ਹੈ, ਜਿੱਥੇ ਹਰ ਮੁਹਾਵਰਾ ਇੱਕ ਖਿੜਿਆ ਫੁੱਲ ਹੈ, ਭਾਸ਼ਾਈ ਨਜ਼ਾਰਾ ਵਿੱਚ ਖੁਸ਼ਬੂ ਅਤੇ ਰੰਗ ਜੋੜਦਾ ਹੈ। ਇਹ ਪੰਜਾਬ ਦੇ ਦਿਲ ਵਿੱਚ ਸਮਾਈ ਹੋਈ ਭਾਸ਼ਾ, ਸੱਭਿਆਚਾਰ ਅਤੇ ਸਦੀਵੀ ਬੁੱਧੀ ਦਾ ਜਸ਼ਨ ਹੈ।
Punjabi Muhavare with Meanings and Sentences in Punjabi Language
10 muhavare
20 muhavare
50 muhavare
15 muhavare
muhavare pictures
punjabi muhavare in punjabi language
muhavare class 10
punjabi muhavare pdf
Punjabi muhavare words
Punjabi muhavare meaning
Punjabi muhavare in english
punjabi muhavare in hindi
punjabi muhavare book
punjabi muhavare book
muhavare in punjabi class 6
class 7 20 muhavare in punjabi language
muhavare in punjabi class 7

Post a Comment

0 Comments